ਸੂਬੇ ਵਿੱਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ।
ਡਾ. ਬੀ.ਆਰ. ਅੰਬੇਦਕਰ ਸਟੇਟ ਮੈਡੀਕਲ ਸਾਇੰਸਜ਼ (ਏ.ਆਈ.ਐੱਮ.ਐੱਸ.) ਐਸ.ਏ.ਐੱਸ. ਨਗਰ ਦੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਡਾਕਟਰਾਂ ਦੀ ਕੋਈ ਘਾਟ ਨਹੀਂ ਆਵੇਗੀ ਕਿਉਂਕਿ ਬਹੁਤ ਜਲਦ ਇਹਨਾਂ ਨਵੇਂ ਤਿਆਰ ਕੀਤੇ ਜਾਣ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਵਿਚੋਂ ਹਰ ਸਾਲ 500 ਦੇ ਕਰੀਬ ਡਾਕਟਰ ਆਪਣੀ ਪੜ੍ਹਾਈ ਪੂਰੀ ਕਰਕੇ ਪਾਸ ਹੋਣਗੇ।