ਥਾਣਾ ਆਈ.ਟੀ. ਸਿਟੀ ਮੋਹਾਲੀ ਦੀ ਪੁਲਿਸ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕੀਤੇ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿਥੇ ਮਾਨਯੋਗ ਅਦਾਲਤ ਵੱਲੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਪਟਿਆਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ।
ਅੱਜ ਪੰਜਾਬ ਕਾਂਗਰਸ ਪ੍ਰਧਾਨ ਸ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਲਈ 117 ਵਿਧਾਨ ਸਭਾ ਹਲਕਿਆਂ ਲਈ ਕੋਆਰੀਡਨੇਟਰਾ ਦੀ ਲਿਸਟ ਜਾਰੀ ਕੀਤੀ ਗਈ ਜਿਸ ਵਿੱਚ ਹਲਕਾ ਪਟਿਆਲਾ ਦਿਹਾਤੀ ਦੇ ਨਵਨਿਯੁਕਤ ਕੋਆਰਡੀਨੇਟਰ ਪ੍ਰਿਤਪਾਲ ਕੋਰ ਬਡਲਾ ਨੇ ਪਾਰਟੀ ਹਾਈਕਮਾਨ ਤੋਂ ਮੰਗ ਕੀਤੀ ਹੈ
ਰਾਜਪੁਰਾ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਪਣੀ ਇਕ ਇੰਟਰਵਿਊ ਵਿਚ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਹੁੰਦੇ ਤਾਂ ਕਾਂਗਰਸ ਦਾ ਇਹ ਹਾਲ ਨਾ ਹੁੰਦਾ। ਉਨ੍ਹਾਂ ਨਵਜੋਤ ਸਿੰਘ ਸਿੱਧੂ ’ਤੇ ਵਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਕਾਂਗਰਸ 70 ਸੀਟਾਂ ਨਾਲ ਜਿੱਤੀ ਸੀ। ਪਰ ਸਿੱਧੂ ਦੇ ਸਮੇਂ ਕਾਂਗਰਸ ਨੂੰ ਵੱਡੀ ਹਾਰ ਦਾ ਮੁੰਹ ਦੇਖਣਾ ਪਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਕਦੇ ਉਨ੍ਹਾਂ ਦੇ ਹਲਕੇ ਵਿੱਚ ਗੇੜਾ ਮਾਰਨਾ ਤਾਂ ਦੂਰ ਸਗੋਂ ਉਨ੍ਹਾਂ ਦਾ ਫ਼ੋਨ ਤੱਕ ਨਹੀਂ ਚੁਕਿਆ।
ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵਜੋਤ ਸਿੰਘ ਸਿੱਧੂ ਨੂੰ ਫ਼ਿਰੰਗੀ ਆਖਦਿਆਂ ਕਿਹਾ ਕਿ ਨਵਜੋਤ ਸਿੱਧੂ ਜਦੋਂ ਤੋਂ ਪਾਰਟੀ ਵਿਚ ਆਇਆ ਹੈ ਉਦੋਂ ਤੋਂ ਸਾਡੀ ਪਾਰਟੀ ਨੂੰ ਤਹਿਸ ਨਹਿਸ ਕਰ ਦਿੱਤਾ ਹੈ।
ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਵੱਲੋਂ 2018 ਦੇ ਨੋਟੀਫ਼ਿਕੇਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਵਿਖੇ ਸਥਿਤ ਘਰ ਦਾ ਘਿਰਾਓ ਕਰਨ ਲਈ ਰੋਸ ਮਾਰਚ ਕੀਤਾ ਗਿਆ। ਪੰਜਾਬ ਭਰ 'ਚੋ ਪਹੁੰਚੇ ਅਧਿਆਪਕ ਪਹਿਲਾਂ ਬਾਰਾਂਦਰੀ ਪਾਰਕ ਵਿੱਚ ਇਕੱਠੇ ਹੋਏ ਫਿਰ ਉਥੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕੀਤਾ, ਪਰ ਪ੍ਰਸ਼ਾਸਨ ਵੱਲੋਂ ਕੋਠੀ ਵਾਲਾ ਰਾਸਤਾ ਬੰਦ ਕਰਨ ਕਾਰਨ ਅਧਿਆਪਕਾਂ ਵੱਲੋਂ ਸੜਕ ਤੇ ਹੀ ਜਾਮ ਲਗਾ ਕੇ ਧਰਨਾ ਦਿੱਤਾ ਗਿਆ।
ਨਵਾਂ ਸ਼ਹਿਰ : ਅੱਜ ਉਸ ਵੇਲੇ ਕਿਸਾਨ ਜਥੇਬੰਦੀਆਂ ਨੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਜਦੋਂ ਪੰਜਾਬ ਕਾਂਗਰਸ ਦੇ ਨਵੇਂ ਥਾਪੇ ਗਏ ਪ੍ਰਧਾਨ ਸਿੱਧੂ ਕਿਸਾਨਾਂ ਨੂੰ ਮਿਲੇ ਬਗੈਰ ਚਲੇ ਗਏ। ਤਾਜਾ ਮਿਲੀ ਜਾਣਕਾਰੀ ਅਨੁਸਾਰ ਨਵਾਂ ਸ਼ਹਿਰ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇ
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਲਈ ਪੰਜਾਬ ਕਾਂਗਰਸ ਪ੍ਰਧਾਨ ਬਣਨਾ ਸੌਖਾ ਨਹੀਂ ਲੱਗ ਰਿਹਾ ਕਿਉਂਕਿ ਇਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਸ਼ਰਤਾਂ ਰੱਖ ਦਿਤੀਆਂ ਹਨ ਅਤੇ ਦੂਜੇ ਪਾਸੇ ਖ਼ਬਰਾਂ ਆ ਰਹੀਆਂ ਹਨ ਕਿ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਿੱਧੂ ਵਿਰੋਧੀਆਂ ਨੂੰ
ਚੰਡੀਗੜ੍ਹ : ਪੰਜਾਬ ਕਾਂਗਰਸ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਂਡ ਸਣੇ ਹੋਰ ਕਾਂਗਰਸੀ ਆਗੂਆਂ ਦਾ ਪੂਰਾ ਜੋਰ ਲੱਗਿਆ ਹੋਇਆ ਹੈ ਅਤੇ ਇਸੇ ਤਹਿਤ ਹੁਣ ਇਕ ਫ਼ਾਰਮੂਲਾ ਤਿਆਰ ਕੀਤਾ ਗਿਆ ਹੈ ਜਿਸ ਤਹਿਤ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮ
ਚੰਡੀਗੜ੍ਹ, ਪੰਚਕੁਲਾ : ਨਵਜੋਤ ਸਿੱਧੂ ਅੱਜ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਹੋਰ ਵਿਧਾਇਕਾਂ ਨੂੰ ਨਾਲ ਲੈ ਕੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਹੋਰ ਆਗੂਆਂ ਦੇ ਘਰ ਪਹੁੰਚੇ। ਇਸ ਮੌਕੇ ਰਾਜਾ ਵੜਿੰਗ, ਵਿਧਾਇਕ ਕੁਲਬੀਰ ਜ਼ੀਰਾ ਤੇ ਨੌਜਵਾਨ ਵਿਧਾ
ਨਵੀਂ ਦਿੱਲੀ : ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਿੱਲੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ ਹਨ। ਅੱਜ ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਤ ਕੀਤੀ ਜਾਵੇਗੀ। ਦੱਸ ਦਈਏ ਨਵ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਰੌਲੇ ਨੂੰ ਵਿਰਾਮ ਲੱਗ ਗਿਆ ਲੱਗਦਾ ਹੈ ਕਿਉਂਕਿ ਪੰਜਾਬ ‘ਚ ਕਾਂਗਰਸ ਪਾਰਟੀ ਵਿਚਾਲੇ ਚੱਲ ਰਹੇ ਕਲੇਸ਼ ‘ਤੇ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ ਕਿ ਆਪਸੀ ਮਤਭੇਦ ਖਤਮ ਕਰਨ ਦਾ ਰਾਹ ਲੱਭ ਲਿਆ ਹੈ
ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਆਪਸੀ ਰੌਲਾ ਲੱਗ ਰਿਹਾ ਹੈ ਕਿ ਛੇਤੀ ਹੀ ਨਵਜੋਤ ਸਿੱਧੂ ਦੀ ਨਵੀਂ ਤਾਜਪੋਸ਼ੀ ਨਾਲ ਖ਼ਤਮ ਹੋ ਜਾਵੇਗਾ। ਅੱਗੇ ਚਲਣ ਤੋਂ ਪਹਿਲਾਂ ਦਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਨੇਤਾ ਨਵ
ਚੰਡੀਗੜ੍ਹ : ਨਵਜੋਤ ਸਿੱਧੂ ਦੇ ਨਵੇਂ ਟਵੀਟ ਨੇ ਸਿਆਸੀ ਗਲਿਆਰਿਆਂ ‘ਚ ਇਕ ਨਵੀਂ ਚਰਚਾ ਛੇੜ ਦਿਤੀ ਹੈ। ਸਿੱਧੂ ਨੇ ਆਪਣੇ ਟਵੀਟ ‘ਚ ਆਮ ਆਦਮੀ ਪਾਰਟੀ ਬਾਰੇ ਟਿਪਣੀ ਕੀਤੀ ਹੈ। ਸਿੱਧੂ ਨੇ ਟਵੀਟ ਕਰਕੇ ਲਿਖਿਆ ਕਿ, ਸਾਡੀ ਵਿਰੋਧੀ
ਅੰਮਿ੍ਤਸਰ : ਪੰਜਾਬ ਵਿਚ ਬਿਜਲੀ ਸੰਕਟ ਚਲ ਰਿਹਾ ਹੈ ਅਤੇ ਇਸੇ ਮੁੱਦੇ ਉਤੇ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਨੇ ਆਪਣੀ ਹੀ ਸਰਕਾਰ ਤੇ ਜਦੋਂ ਨਿਸ਼ਾਨੇ ਲਾਉਣੇ ਸ਼ੁਰੂ ਕੀਤੇ ਸਨ ਤਾਂ ਵਿਰੋਧੀਆਂ ਨੇ ਕਿਹਾ ਸੀ ਕਿ ਪਹਿਲਾਂ ਸਿੱਧੂ ਆਪਣਾ ਲੱਖਾਂ ਦਾ ਬਿਜਲੀ ਬਿੱਲ ਅਦਾ ਕਰਨ। ਇਸੇ ਗਲ
ਚੰਡੀਗੜ੍ਹ : ਪਹਿਲਾਂ ਤਾਂ ਨਵਜੋਤ ਸਿੰਘ ਸਿੱਧੂ ਆਪਣੇ ਸ਼ਬਦੀ ਹਮਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਹੀ ਕਰਦੇ ਸਨ ਪਰ ਇਸ ਲੜੀ ਵਿਚ ਕੁੱਝ ਬਦਲਾਅ ਕਰਦੇ ਹੋਏ ਉਨ੍ਹਾਂ ਹੁਣ ਸ਼ਬਦੀ ਤੀਰ ਬਾਦਲਾਂ ਵਲ ਛੱਡਣੇ ਸ਼ੁਰੂ ਕਰ ਦਿਤੇ ਹਨ। ਅੱਜ
ਚੰਡੀਗੜ੍ਹ : ਪਿਛਲੇ ਕਈ ਮਹਿਨਿਆਂ ਤੋਂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਹੀ ਸਰਕਾਰ ਵਿਰੁਧ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਕਰ ਕੇ ਕਾਂਗਰਸ ਅੰਦਰ ਕਲੇਸ਼ ਵਧਦਾ ਜਾ ਰਿਹਾ ਹੈ। ਇਸੇ ਲਈ ਹੁਣ ਹਾਈਕਮਾਨ ਨੇ ਸਿੱਧੂ ਦੀਆਂ ਸਾਰੀਆਂ ਬਿਆਨਬਾਜ਼ੀ
ਚੰਡੀਗੜ੍ਹ : ਨਵਜੋਤ ਸਿੱਧੂ ਨੂੰ ਪਾਰਟੀ ਜਾਂ ਸਰਕਾਰ ਵਿੱਚ ਦੁਬਾਰਾ ਸਰਗਰਮ ਕਰਨ ਦੇ ਕਾਂਗਰਸ ਹਾਈਕਮਾਨ ਵਲੋਂ ਮਿਲੇ ਸੰਕੇਤਾਂ ਦੇ ਬਾਅਦ ਜਿੱਥੇ ਕੈਪਟਨ ਸਮਰਥਕ ਵਿਧਾਇਕਾਂ ਨੇ ਸਿੱਧੂ ਖਿਲਾਫ ਮੋਰਚਾ ਸੰਭਾਲ ਲਿਆ ਹੈ ਉਥੇ ਹੀ, ਬਾਜਵਾ ਨੇ ਸਿੱਧੂ ਦੇ ਪੱਖ ਵਿੱਚ ਹਾਈਕਮਾਨ ਨੂੰ ਖੁੱਲ੍ਹਾ ਪੱਤਰ ਲਿ
ਅੰਮ੍ਰਿਤਸਰ : ਕਾਂਗਰਸ ਪਾਰਟੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਵਿਧਾਨ ਸਭਾ ਹਲਕੇ 'ਚ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਪੋਸਟਰ ਲਏ ਗਏ ਹਨ, ਜਿਸ 'ਤੇ ਗੁੰਮਸ਼ੁਦਾ ਦੀ ਤਲਾਸ਼ ਲਿਖਿਆ ਗਿਆ ਹੈ। ਨਾਲ ਹੀ ਲੱਭਣ ਵਾਲੇ ਨੂੰ 50,000 ਰੁਪਏ ਇਨਾਮ ਦੇ
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ Twitt ਕਰਦੇ ਹੋਏ ਭਾਰਤ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਉਨ੍ਹਾਂ ਆਪਣੇ ਟਵੀਟਰ ਉਤੇ ਲਿਖਿਆ ਹੈ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਤੇ ਕਿਸਾਨੀ ਨੂੰ ਬਚਾਉਣਾ ਜ਼ਰੂਰੀ ਹੈ ਕਿਉਕਿ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਕਿਰਸਾਨੀ ਦੇ ਖ਼ਾਤਮੇ
ਪਟਿਆਲਾ : ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਵੱਧ ਗਿਆ ਹੈ। ਇਸ ਦਾ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਮੰਨਿਆ ਜਾ ਰਿਹਾ ਹੈ ਕਿਉਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਅਤੇ ਕਿਸਾਨਾਂ ਦੇ ਹੱਕ ਵਿਚ ਆਪਣੇ ਪੱਧਰ ਉਤੇ ਆਵਾਜ਼ ਬੁਲੰਦ ਕੀਤੀ ਹੈ।
ਚੰਡੀਗੜ੍ਹ: Congress ਹਾਈਕਮਾਨ ਦੇ ਦਖ਼ਲ ਦੇਣ ਤੋਂ ਬਾਅਦ ਨਵਜੋਤ ਸਿੱਧੂ ਨੇ ਇਕ ਹੋਰ ਟਵੀਟ ਕੀਤਾ ਹੈ। ਉਹਨਾਂ ਨੇ ਟਵੀਟ ਕਰ ਕੇ ਕਿਹਾ ਕਿ ਜੇ ਮੈਂ ਕਿਸੇ ਹੋਰ ਪਾਰਟੀ ਦੇ ਕਿਸੇ ਲੀਡਰ ਨਾਲ ਇਕ ਵੀ ਬੈਠਕ ਕੀਤੀ ਹੋਵੇ ਤਾਂ ਸਾਬਤ ਕਰ ਕੇ ਦਿਖਾਓ। ਉਨ੍ਹਾਂ ਟਵੀਟ ਵਿਚ ਕਿਹਾ ਕਿ ਮੇ
ਚੰਡੀਗੜ੍ਹ: ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਵਿਚ ਪਾਟੋਧਾੜ ਹੋਏ ਦੋਵਾਂ ਧੜਿਆਂ ਦੇ ਲੀਡਰਾਂ ਨੂੰ ਫੋਨ ਕਰਕੇ ਸ਼ਾਂਤ ਰਹਿਣ ਲਈ ਕਿਹਾ ਸੀ ਪਰ ਇਸ ਦੇ ਬਾਵਜੂਦ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਕੈਪਟਨ ਸਰ
ਚੰਡੀਗੜ੍ਹ : ਪੰਜਾਬ ਵਿੱਚ ਬੇਅਦਬੀ ਮਾਮਲੇ ਵਿੱਚ ਆਪਣੀ ਹੀ ਸਰਕਾਰ ਦੀ ਹੋਈ ਹੇਠੀ ਤੋਂ ਨਰਾਜ ਚੱਲ ਰਹੇ ਨੇਤਾਵਾਂ ਦੀ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਹੋਈ ਗੁਪਤ ਮੀਟਿੰਗ ਦੇ ਅਗਲੇ ਹੀ ਦਿਨ ਮੰਗਲਵਾਰ ਨੂੰ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ
ਚੰਡੀਗੜ੍ਹ : ਨਵਜੋਤ ਸਿੱਧੂ ਕਾਫ਼ੀ ਸਮੇਂ ਤੋਂ ਲਗਾਤਾਰ ਕੈਪਟਨ ਸਰਕਾਰ ਦੀ ਖਿਲਾਫਤ ਕਰ ਰਹੇ ਹਨ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਬ੍ਰਹਮਾ ਮੋਹਿੰਦਰਾ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੇ ਦੀ ਸਿੱਧੂ ਦੀ ਸਖ਼ਤ ਨਿਖੇਧੀ ਕੀਤੀ ਹੈ। ਨਵਜੋਤ ਸਿੱਧੂ ਨੂੰ ਲੈ ਕੇ ਕਾਂਗਰਸ ਅਤੇ ਪੰਜਾਬ ਕਾਂ
ਚੰਡੀਗੜ੍ਹ : ਪੰਜਾਬ ਵਿਚ ਨਵਜੋਤ ਸਿੰਘ ਸਿੱਧੂ ਨੇ ਜੋ ਪਿਛਲੇ ਦਿਨੀ ਰੌਲਾ ਪਾਇਆ ਸੀ ਜਿਸ ਨਾਲ ਕਾਂਗਰਸ ਦੀ ਛਵੀ ਖਰਾਬ ਹੋਈ ਸੀ, ਇਸੇ ਸਬੰਧੀ ਵਿਚ ਹੁਣ ਪੰਜਾਬ ਦੇ ਕਈ ਵੱਡੇ ਆਗੂ ਨਵਜੋਤ ਸਿੰਘ ਸਿੱਧੂ ਨਾਲ ਰਾਬਤਾ ਬਣਾ ਰਹੇ ਹਨ। ਇਹ ਰਾਬਤਾ ਇਸ ਲਈ ਬਣਾਇਆ ਜਾ ਰਿਹਾ ਹੈ ਤਾਂ ਜੋ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਸੱਭ ਠੀਕ ਠਾਕ ਰਹੇ। ਜਾਣਕਾਰੀ ਮੁਤਾਬਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱ
ਚੰਡੀਗੜ੍ਹ : ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਹੀ ਪਾਰਟੀ ਉੱਤੇ ਚੁੱਕੇ ਸਵਾਲਾਂ ਕਾਰਨ ਪੰਜਾਬ ਦੇ ਕਈ ਨੇਤਾ ਨਰਾਜ ਹਨ ਅਤੇ ਇਸ ਲਈ CM ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸਿੱਧੂ ਵਿਰੁਧ ਕਾਰਵਾਈ ਨੂੰ ਲੈ ਕੇ ਦਬਾਅ ਬਣਾ ਰਹੇ ਹਨ । ਇਸਨੂੰ ਲੈ ਕੇ ਵਿਧਾਇਕਾਂ ਅਤੇ ਮੰਤ
ਚੰਡੀਗੜ੍ਹ : ਮੁੱਥ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੱਧੂ ਲਈ ਦਰਵਾਜੇ ਬੰਦ ਹੋਣ ਦੀ ਸਪਸ਼ਟ ਗੱਲ ਕਰਨ ਅਤੇ ਇਸ ਉਪਰੰਤ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਿੱਧੂ ਨੂੰ ਪਾਰਟੀ ਅਨੁਸ਼ਾਸਨ ਦੀ ਨਸੀਹਤ ਦੇਣ ਦੇ ਬਾਵਜੂਦ ਸਿੱਧੂ ਵੱਲੋਂ ਬੇਬਾਕੀ ਤੇ ਬੇਪ੍ਰਵਾਹੀ ਨਾਲ ਕੈਪਟਨ `ਤੇ ਸ਼ਬਦੀ ਹਮਲੇ ਜਾਰੀ ਹਨ। ਹੁਣ ਇਕ ਹੋਰ ਸ਼ਬਦੀ ਹਮਲਾ ਕਰਦਿਆਂ ਨਵਜੋਤ ਸਿੱਧੂ ਨੇ ਕੈਪਟਨ ਨੂੰ ਸ਼ੇਖੀਮਾਰ ਤੱਕ ਦੱਸ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋ ਸਿੱਧੂ ਨੂੰ ਨਕਾਰੇ ਜਾਣ ਉਤੇ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਗੱਲ ਕਿਤੇ ਬਣੇ, ਇਵੇ ਲੱਗ ਤਾਂ ਰਿਹਾ ਨਹੀ ਕਿਉ ਕਿ ਅਨੁਸ਼ਾਸ਼ਣ ਵਿਚ ਰਹਿਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਸਾਹਿਬ ਵੱਡੇ ਨੇਤਾ ਹਨ ਅਤੇ ਉਹ ਚਾਹੁਣ ਤਾਂ ਕਿਸੇ ਵੀ ਪਾਰਟੀ ਵਿਚ ਜਾ ਸਕਦੇ ਹਨ। ਗਰੇਵਾਲ ਨੇ ਕਿਹਾ ਕਿ ਇਹ ਸਿੱਧੂ ਦਾ ਆਪਣਾ ਫ਼ੈਸਲਾ ਹੈ ਕਿ ਉਨ੍ਹਾਂ ਅੱਗੇ ਭਵਿੱਖ ਵਿਚ ਕੀ ਕਰਨਾ ਹੈ।