Thursday, November 21, 2024

order

ਖਨੌਰੀ ਬਾਰਡਰ ਉੱਪਰ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ 

26 ਨਵੰਬਰ ਤੋਂ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਅਤੇ ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਜਗਜੀਤ ਸਿੰਘ ਡੱਲੇਵਾਲ ਬੈਠਣਗੇ ਮਰਨ ਵਰਤ ਉੱਪਰ

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਕਿਰਤ ਮੰਤਰੀ ਵੱਲੋਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ

ਅਧਿਕਾਰੀਆਂ ਨੂੰ ਮੰਡੀਆਂ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਯਕੀਨੀ ਬਣਾਉਣ ਦੇ ਆਦੇਸ਼

ਹਾਈ ਕੋਰਟ ਵੱਲੋਂ ਮੋਹਾਲੀ ਸਥਿਤ ਸ਼ਨੀ ਇਨਕਲੇਵ ਦੇ ਮਾਲਕ ਬਾਜਵਾ ਨੂੰ ਜਾਇਦਾਦ ਵੇਚਣ 'ਤੇ ਲਗਾਈ ਰੋਕ

 ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੋਹਾਲੀ ਸਥਿਤ ਸ਼ਨੀ ਇਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਦੀ ਜਾਇਦਾਦਾਂ ਨੂੰ ਅਟੈਚ ਕਰਨ ਦੇ ਹੁਕਮ ਦਿੱਤੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਆਂਢੀ ਰਾਜਾਂ ਤੋਂ ਝੋਨੇ ਦੀ ਆਮਦ 'ਤੇ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ 

ਪੁਲਿਸ ਨੂੰ ਵਿਸ਼ੇਸ਼ ਅੰਤਰਰਾਜੀ ਸਰਹੱਦੀ ਨਾਕੇ ਸਥਾਪਤ ਕਰਨ ਲਈ ਆਖਿਆ 

ਜੁਬਾਨੀ ਹੁਕਮਾਂ ਨਾਲ ਖਾਲੀ ਕਰਵਾਇਆ ਫੇਜ਼ 3ਬੀ1 ਦਾ ਟੀਕਾ ਕਰਨ ਕੇਂਦਰ 

ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਦੀ ਥਾਂ ਸਹੂਲਤਾਂ ਖੋਹਣ ਉੱਤੇ ਅਮਾਦਾ : ਕੁਲਜੀਤ ਸਿੰਘ ਬੇਦੀ

ਹਰਿਆਣਾ ਵਿਧਾਨਸਭਾ ਚੋਣਾਂ ਸੰਬੰਧੀ ਪੁਲੀਸ ਵਲੋਂ ਹਰਿਆਣਾ ਦੀਆਂ ਸਰਹੱਦਾਂ ਤੇ ਨਾਕੇਬੰਦੀ

ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ।

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦਾ ਆਦੇਸ਼ 

ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਧਿਕਾਰੀਆਂ ਨੂੰ ਵਪਾਰੀਆਂ ਦੇ ਬਕਾਇਆ ਪਏ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ 

ਤਰਨ ਤਾਰਨ ਵਿੱਚ ਪਾਕਿਸਤਾਨੀ ਘੁਸਪੈਠੀਆ ਹਲਾਕ

ਬੀ.ਐਸ.ਐਫ਼. ਨੇ ਤਰਨ ਤਾਰਨ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ ਤੋਂ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਬੀ.ਐਸ.ਐਫ਼. ਵੱਲੋਂ 15 ਅਗੱਸਤ ਦੇ ਮੱਦੇਨਜ਼ਰ ਸਰਹੱਦ ’ਤੇ ਚੌਕਸੀ ਵਧਾਈ ਹੋਈ ਸੀ ਅਤੇ ਘੁਸਪੈਠੀਆ ਭਾਰਤ ਦੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ।

ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ਦੀ ਇਕ ਲੇਨ ਖੋਲ੍ਹਣ ਦੇ ਹੁਕਮ

13 ਫ਼ਰਵਰੀ ਤੋਂ ਬੰਦ ਗਏ ਸ਼ੰਭੂ ਬਾਰਡਰ ਦੀ ਇਕ ਲੇਨ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਨੇ ਹੁਕਮ ਜਾਰੀ ਕਰ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਹੈ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। 

ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼

ਲੋੜੀਂਦੇ ਅੰਤਰਾਲ ’ਤੇ ਪੀਣ ਵਾਲੇ ਪਾਣੀ ਦੀ ਸੈਂਪਲਿੰਗ ਕਰਵਾਈ ਜਾਵੇ

ਡਿਪਟੀ ਕਮਿਸ਼ਨਰ ਵੱਲੋਂ ਹੈਜ਼ਾ ਅਤੇ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ 15 ਰੈਪਿਡ ਰਿਸਪੌਂਸ ਟੀਮਾਂ ਬਣਾਉਣ ਦੇ ਆਦੇਸ਼ 

ਨਗਰ ਨਿਗਮ ਕਮਿਸ਼ਨਰ, ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ 

ਅਸੀਂ ਦਿੱਲੀ ਜਾਣ ਲਈ ਹੀ ਘਰੋਂ ਨਿਕਲੇ ਸੀ : ਡੱਲੇਵਾਲ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਹਰਿਆਣਾ ਸਰਕਾਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਨ੍ਹਾਂ ਹੁਕਮਾਂ ਦੀ ਸ਼ਲਾਘਾ ਕੀਤੀ ਹੈ।

ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼ਰਧਾਲੂਆਂ ਲਈ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਟਾਰੀ ਵਾਹਘਾ ਸਰਹੱਦ ’ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ 

ਸਵੇਰੇ 09.30 ਵਜੇ ਤੋਂ ਬਾਅਦ ਆਮ ਬੋਲੀ ਰਾਹੀਂ ਪਿੰਡ ਕੋਹਲੀ ਮਾਜਰਾ ਵਿਖੇ ਨਿਲਾਮ ਕੀਤਾ ਜਾਵੇਗਾ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਮੰਗਲਵਾਰ ਸਵੇਰੇ ਨਕਸਲੀਆਂ ਅਤੇ ਡੀ.ਆਰ.ਜੀ. ਅਤੇ ਐੱਸ.ਟੀ.ਐੱਫ. ਜਵਾਨਾਂ ਵਿਚਾਲੇ ਭਾਰੀ ਗੋਲੀਬਾਰੀ ਹੋਈ ਹੈ

ਮੁੱਖ ਮੰਤਰੀ ਮਾਨ ਦੇ ਹੁਕਮਾਂ ਨਾਲ ਸ਼ੁਰੂ ਹੋਇਆ ਪੁਰਾਣਾ ਬੱਸ ਅੱਡਾ

ਦੁਕਾਨਦਾਰਾਂ ਨੇ ਚੇਅਰਮੈਨ ਹਡਾਣਾ ਦਾ ਮੂੰਹ ਮਿੱਠਾ ਕਰਵਾ ਕੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਹਰਿਆਣਾ ਦੇ ਸੱਤ ਜ਼ਿਲਿ੍ਹਆਂ ਵਿੱਚ ਹੋਈ ਇੰਟਰਨੈੱਟ ਸੇਵਾ ਬਹਾਲ

ਹਰਿਆਣਾ ਵਿੱਚ ਕਿਸਾਨ ਅੰਦੋਲਨ ਦੇ ਚਲਦਿਆਂ ਬੰਦ ਕੀਤੀਆਂ ਇੰਟਰਨੈਟ ਸੇਵਾਵਾਂ ਨੂੰ ਬਹਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 13 ਦਿਨਾਂ ਤੋਂ ਹਰਿਆਣਾ ਦੇ ਪੰਜਾਬ ਨਾਲ ਲਗਦੇ ਦੋ ਬਾਰਡਰਾਂ ’ਤੇ ਕਿਸਾਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ।

ਸ਼ੰਭੂ ਬਾਰਡਰ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਕੀਤੀ ਅਰਦਾਸ

ਸਰਕਾਰਾਂ ਦੀ ਨਲਾਇਕੀ ਤੇ ਅਣਦੇਖੀ ਨੇ ਕਿਸਾਨਾਂ ਤੇ ਕਿਸਾਨੀ ਦਾ ਲੱਕ ਤੋੜਿਆ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਨਾਲ ਸਰਕਾਰਾਂ ਦਾ ਚਿਹਰਾ ਹੋਇਆ ਬੇਨਕਾਬ ਕਿਸਾਨ ਸੰਘਰਸ਼ ਦੌਰਾਨ ਨਿਰੰਤਰ ਜਾਰੀ ਰਹਿਣਗੀਆਂ ਲੰਗਰ ਤੇ ਮੈਡੀਕਲ ਸੇਵਾਵਾਂ

ਸ਼ੰਭੂ ਬਾਰਡਰ ਧਰਨੇ ’ਤੇ ਜਾ ਰਹੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਖਨੌਰੀ ਬਾਰਡਰ ਤੋਂ ਆਈ ਮੰਦਭਾਗੀ ਖਬਰ ਦਰਸਨ ਸਿੰਘ ਦੀ ਅੰਦੋਲਨ ਦੌਰਾਨ ਮੌਤ

ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ

ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ

ਕਿਸਾਨ ਅੰਦੋਲਨ : ਮੌਸਮ ਦੀ ਮਾਰ ਕਾਰਨ ਬਿਮਾਰ ਹੋ ਰਹੇ ਹਨ ਕਿਸਾਨ

ਹਰਿਆਣਾ ਦੀ ਪੰਜਾਬ ਨਾਲ ਲਗਦੀ ਸਰਹੱਦ ’ਤੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਬੀਤੇ ਦਿਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਲੜੀਵਾਰ ਚੱਲ ਰਹੇ ਅੰਦੋਲਨ ਵਿੱਚ ਮੌਸਮ ਦੀ ਭਾਰੀ ਮਾਰ ਪੈ ਰਹੀ ਹੈ।

ਸ਼੍ਰੋਮਣੀ ਕਮੇਟੀ ਨੇ ਸੰਭੂ ਬਾਰਡਰ ’ਤੇ ਕਿਸਾਨਾਂ ਦੀ ਸਹਾਇਤਾ ਲਈ ਤਾਇਨਾਤ ਕੀਤੀਆਂ ਮੈਡੀਕਲ ਵੈਨਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਿਥੇ ਸੰਭੂ ਬਾਰਡਰ ’ਤੇ ਦਿੱਲੀ ਜਾਣ ਵਾਲੇ ਕਿਸਾਨ ਭਰਾਵਾਂ ਲਈ ਨਿਰੰਤਰ ਲੰਗਰ ਜਾਰੀ ਹਨ, ਉਥੇ ਹੀ ਹਰਿਆਣਾ ਪੁਲਿਸ ਫੋਰਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਨਾਲ ਕੀਤੇ ਜਾ ਰਹੇ ਹਮਲਿਆਂ ਵਿਚ ਵੱਡੀ ਗਿਣਤੀ ਵਿਚ ਜ਼ਖਮੀ ਕਿਸਾਨਾਂ ਦੀ ਸਹਾਇਤਾ ਲਈ ਮੈਡੀਕਲ ਵੈਨਾਂ ਵੀ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਤਹਿਤ ਸੰਭੂ ਬਾਰਡਰ ’ਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਦਾ ਡਾਕਟਰੀ ਸਟਾਫ ਅਤੇ ਦਵਾਈਆਂ ਨਾਲ ਲੈਸ ਮੈਡੀਕਲ ਵੈਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ

ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਲਾਛੜੂ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਟੀਮ ਪੁੱਜੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ 

ਹਰਿਆਣਾ ਸਰਕਾਰ ਅਲਰਟ ;ਕਿਸਾਨਾਂ ਦੇ ਅੰਦੋਲਨ ਤੋਂ ਪਹਿਲਾਂ ਸ਼ੰਭੂ ਸਰਹੱਦ ‘ਤੇ ਬੈਰੀਕੇਡਾਂ ਸਮੇਤ ਕੰਡਿਆਲੀ ਤਾਰ ਲਗਾਈ

ਦੇਸ਼ ਵਿੱਚ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ਤੱਕ ਟਰੈਕਟਰਾਂ ਨਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ।

ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਸਿੰਘੂ ਬਾਰਡਰ ‘ਤੇ 25 ‘ਆਪ’ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ ਵਿਚ ਮੇਅਰ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਡਾ ਪ੍ਰਦਰਸ਼ਨ ਕਰਨਗੇ। ਉਹ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਭਾਜਪਾ ਦਫਤਰ ਨੂੰ ਘੇਰਨ ਦੀ ਤਿਆਰੀ ਵਿਚ ਹੈ।

Republic Day ਅਟਾਰੀ ਬਾਰਡਰ ‘ਤੇ ਲਹਿਰਾਇਆ ਤਿਰੰਗਾ, ਜਵਾਨਾਂ ਨੇ ਦਿੱਤੀ ਇਕ-ਦੂਜੇ ਨੂੰ ਵਧਾਈ

ਅੰਮ੍ਰਿਤਸਰ-ਭਾਰਤ ਅੱਜ ਆਪਣਾ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਸਵੇਰੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਅਟਾਰੀ ਸਰਹੱਦ ‘ਤੇ ਗੈਲਰੀ ਵਿਚ ਪਹੁੰਚ ਕੇ ਤਿੰਰਗਾ ਲਹਿਰਾਉਣ ਦੀ ਰਸਮ ਅਦਾ ਕੀਤੀ 

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ

 ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਫੇਰ ਤੋਂ ਖੋਲ੍ਹੀ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਤੋਰਖਮ ਸਰਹੱਦ

ਪੰਜਾਬ ਦੇ ਜ਼ਿਲ੍ਹੇ ਹੜ੍ਹ ਦੀ ਲਪੇਟ ‘ਚ, ਸਰਹੱਦ ‘ਤੇ ਡੁੱਬੀ ਫੌਜ ਦੀ ਚੌਕੀ, ਜਵਾਨਾਂ ਨੂੰ ਕੱਢਿਆ ਗਿਆ ਸੁਰੱਖਿਅਤ

ਫਿਰੋਜ਼ਪੁਰ ਵਿਚ 50 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਲੋਕ ਘਰ ਛੱਡ ਕੇ ਸੁਰੱਖਿਅਤ ਥਾਵਾਂ ਤੇ ਪਹੁੰਚ ਗਏ ਹਨ। ਪਿੰਡ ਵਾਲਿਆਂ ਦੀ ਮਦਦ ਨਾਲ ਫੌਜ ਤੇ NDRF ਬੁਲਾਈ ਗਈ ਹੈ। ਪਿੰਡ ਵਾਲਿਆਂ ਨੂੰ ਰਾਹਤ ਕੈਂਪਾਂ ਵਿਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ।

ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਜ਼ਿਲ੍ਹੇ 'ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ 'ਤੇ ਨਾਕਾਬੰਦੀ ਦੀ ਅਗਵਾਈ

ਪੰਜਾਬ ਪੁਲਿਸ ਵੱਲੋਂ ਚਲਾਏ ਗਏ 'ਉਪਰੇਸ਼ਨ ਸੀਲ-3' ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ 'ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ ਕਾਰਾਂ, ਗੱਡੀਆਂ ਤੇ ਹੋਰ ਸਾਧਨਾਂ ਰਾਹੀਂ ਪੰਜਾਬ ਆਉਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦਿਆਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਮੁਸਤੈਦੀ ਨਾਲ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।

ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ

ਮੋਰਚਾ ਅਤੇ ਪ੍ਰਸ਼ਾਸਨ ਆਪਸੀ ਗੱਲਬਾਤ ਕਰਕੇ ਧਰਨੇ ਨੂੰ ਹੋਰ ਕਿਸੇ ਜਗ੍ਹਾਂ ਸ਼ਿਫਟ ਕਰਨ- ਹਾਈਕੋਰਟ 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ 'ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼

ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਇੱਥੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। 13,832 ਲਿੰਕ ਸੜਕਾਂ 'ਤੇ ਰੋਡ ਸੇਫਟੀ ਉਪਾਵਾਂ ਨੂੰ ਯਕੀਨੀ ਬਣਾਉਣ ਲਈ 132.65 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਮੰਡੀ ਬੋਰਡ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ 
 

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ

ਅਟਾਰੀ ਬਾਰਡਰ ਪਹੁੰਚੀ ਕਿਆਰਾ ਅਡਵਾਨੀ, BSF ਵੱਲੋਂ ਬਣੀ ਗੈਸਟ ਆਫ਼ ਆਨਰ, ਜਵਾਨਾਂ ਨੂੰ ਦਿੱਤੀ ਸਲਾਮੀ

ਬਾਲੀਵੁੱਡ ਅਤੇ ਤਾਮਿਲ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ ਅੰਮ੍ਰਿਤਸਰ ਪਹੁੰਚੀ ਹੈ। ਕਿਆਰਾ ਨੂੰ ਦੇਰ ਸ਼ਾਮ ਅਟਾਰੀ ਸਰਹੱਦ ‘ਤੇ ਰਿਟਰੀਟ ਦੇਖਦਿਆਂ ਦੇਖਿਆ ਗਿਆ। ਕਿਆਰਾ ਦੀਆਂ ਤਸਵੀਰਾਂ ਸੀਮਾ ਸੁਰੱਖਿਆ ਬਲ (BSF) ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਅਤੇ ਸ਼ਾਮ ਦੇ ਰਿਟ੍ਰੀਟ ‘ਤੇ ਪਹੁੰਚਣ ਲਈ ਧੰਨਵਾਦ ਕੀਤਾ। ਸੂਚਨਾ ਮੁਤਾਬਕ ਕਿਆਰਾ ਅੱਜ ਭਾਰਤ-ਪਾਕਿਸਤਾਨ ਸਰਹੱਦ ’ਤੇ BSF ਦੇ ਜਵਾਨਾਂ ਨਾਲ ਸਮਾਂ ਬਿਤਾਉਣਗੇ।

12