ਟਰਾਈਡੈਂਟ ਗਰੁੱਪ ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਚ ਪੰਜਾਬ ਸਰਕਾਰ ਨੂੰ ਕੋਰੋਨਾ ਖਿਲਾਫ ਲੜਾਈ ਲੜਨ ਲਈ 100 ਆਕਸੀਜਨ ਕਨਸਨਟ੍ਰੈਟਰ ਸਿਲੰਡਰ ਦਿੱਤੇ ਗਏ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਵਿਚੋਂ ਜ਼ਿਲ੍ਹਾ ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਨੂੰ 10-10, ਮੋਗਾ, ਕਪੂਰਥਲਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ 20-20 ਭੇਜੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਟਰਾਈਡੈਂਟ ਗਰੁੱਪ ਦੀ ਸ਼ਲਾਘਾ ਕਰਦਿਆਂ ਕਿਹਾ ਕੀ ਗਰੁੱਪ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਆਮ ਜਨਤਾ ਨੂੰ ਰਾਹਤ ਦੇਣ ਲਈ ਸਰਕਾਰ ਦਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਿਲੰਡਰ ਕੋਰੋਨਾ ਪੀੜਤਾਂ ਲਈ ਅਤਿ ਸਹਾਇ ਹਨ।