ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, "ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਕਿ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ।