ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿੱਧੇ ਤੌਰ ’ਤੇ ਵਿਰੋਧ ਕਰ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਕਲ ਸਿੱਧੂ ਦੇ ਕਰੀਬੀ ਨੇ ਕਿਹਾ ਸੀ ਕਿ ਸਿੱਧੂ ਦੀ ਸੋਮਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਵੇਗੀ ਪਰ ਅਜਿਹਾ ਨਹੀਂ ਹੋਇਆ। ਰਾਹੁਲ ਦੇ ਘਰ ਦੇ ਬਾਹਰ ਉਡੀਕ ਰਹੇ ਪੱਤਰਕਾਰਾਂ ਨੂੰ ਰਾਹੁਲ ਨੇ ਬਾਹਰ ਜਾਂਦਿਆਂ ਦਸਿਆ ਕਿ ਉਸ ਦੀ ਸਿੱਧੂ ਨਾਲ ਕੋਈ ਮੁਲਾਕਾਤ ਤੈਅ ਨਹੀਂ ਸੀ।