ਕਾਰਪੋਰੇਸ਼ਨ-11 ਨੇ ਇਸ ਜਿੱਤ ਨਾਲ ਸੈਮੀਫਾਈਨਲ ਵੱਲ ਕਦਮ ਵਧਾਇਆ ਹੈ
ਪਟਿਆਲਾ ਸਮੇਤ ਕੁਰੂਕਸ਼ੇਤਰਾ, ਅੰਬਾਲਾ, ਕੈਥਲ, ਜੀਂਦ ਜ਼ਿਲ੍ਹਿਆਂ ਦੇ ਡੀਸੀਜ਼ 'ਤੇ ਪੁਲਿਸ ਅਧਿਕਾਰੀਆਂ ਦੀ ਹੋਈ ਵਰਚੂਅਲ ਤਾਲਮੇਲ ਮੀਟਿੰਗ
ਪੰਜਾਬ ਪੁਲਿਸ ਵੱਲੋਂ ਚਲਾਏ ਗਏ 'ਉਪਰੇਸ਼ਨ ਸੀਲ-3' ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ 'ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ ਕਾਰਾਂ, ਗੱਡੀਆਂ ਤੇ ਹੋਰ ਸਾਧਨਾਂ ਰਾਹੀਂ ਪੰਜਾਬ ਆਉਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦਿਆਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਮੁਸਤੈਦੀ ਨਾਲ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।