ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਜੇ ਡਿਜੀਟਲ ਮੀਡੀਆ ਸਬੰਧੀ ਨਵੇਂ ਸੂਚਨਾ ਤਕਨੀਕ ਨਿਯਮਾਂ ’ਤੇ ਰੋਕ ਨਹੀਂ ਲਾਈ ਗਈ ਤਾਂ ਟਵਿਟਰ ਨੂੰ ਇਸ ਦੀ ਪਾਲਣਾ ਕਰਨੀ ਪਵੇਗੀ। ਇਸ ਟਿਪਣੀ ਦੇ ਨਾਲ ਹੀ ਜੱਜ ਰੇਖਾ ਪੱਲੀ ਨੇ ਵਕੀਲ ਅਮਿਤ ਆਚਾਰਿਆ ਦੀ ਪਟੀਸ਼ਨ ’ਤੇ ਕੇਂਦਰ ਅਤੇ ਸੋਸ਼ਲ ਮੀਡੀਆ ਮੰਚ ਟਵਿਟਰ ਨੂੰ ਨੋਟਿਸ ਜਾਰੀ ਕਰ ਕੇ ਅਪਣਾ ਪੱਖ ਰੱਖਣ ਦਾ ਨਿਰਦੇਸ਼ ਦਿਤਾ ਹੈ। ਆਚਾਰਿਆ ਨੇ ਅਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਟਵਿਟਰ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਹੈ।