Saturday, October 05, 2024
BREAKING NEWS
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

stay

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਹੋਕਾ 

ਸਟਾਫ਼ ਮੈਂਬਰ ਅਤੇ ਵਿਦਿਆਰਥੀ ਖੜ੍ਹੇ ਹੋਏ।

ਇੱਕ ਥਾਂ ਉੱਤੇ ਜ਼ਿਆਦਾ ਦੇਰ ਤੱਕ ਬੈਠੇ ਰਹਿਣ ਨਾਲ ਹੋ ਸਕਦੇ ਹੋ ਭਿਆਨਕ ਬਿਮਾਰੀਆਂ ਦੇ ਸ਼ਿਕਾਰ

ਅੱਜ 48 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 33 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68110 ਮਿਲੇ ਹਨ ਜਿਨ੍ਹਾਂ ਵਿੱਚੋਂ 66698 ਮਰੀਜ਼ ਠੀਕ ਹੋ ਗਏ ਅਤੇ 369 ਕੇਸ ਐਕਟੀਵ ਹਨ । ਜਦਕਿ 1043 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 48 ਮਰੀਜ਼ ਠੀਕ ਹੋਏ ਹਨ ਅਤੇ 33 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 02 ਮਰੀਜ਼ਾਂ ਦੀ ਮੌਤ ਹੋ ਗਈ ਹੈ ।

ਭਾਰਤ 'ਚ ਗ਼ੈਰ ਕਾਨੂੰਨੀ ਤਰੀਕੇ ਨਾਲ ਰਹਿੰਦੇ ਚਾਰ ਜਣੇ ਕਾਬੂ

ਲਖਨਊ : ਭਾਰਤ ਵਿਚ ਗ਼ੈਰ ਕਾਨੂੰਨੀ ਤਰੀਕੇ ਨਾਲ ਜਾਅਲੀ ਕਾਗ਼ਜ਼ਾਤ ਬਣਾ ਕੇ ਰਹਿੰਦੇ ਚਾਰ ਜਣੇ ਕਾਬੂ ਕੀਤੇ ਗਏ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਉੱਤਰ-ਪ੍ਰਦੇਸ਼ ਪੁਲਿਸ ਦੇ ਅਤਿਵਾਦ ਵਿਰੋਧੀ ਦਸਤੇ ਨੇ ਭਾਰਤ 'ਚ ਗ਼ੈਰ-ਕਾਨੂੰਨੀ ਢੰਗ ਨਾਲ ਪ੍ਰਵਾਸ ਕਰ ਰਹੇ ਮਿਆਂ

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ 55 ਸਰਕਾਰੀ ਸਿਹਤ ਸੰਸਥਾਵਾਂ ਵਿਚ ਹੋ ਰਿਹੈ ਕੋਵਿਡ ਟੀਕਾਕਰਨ

ਜ਼ਿਲ੍ਹਾ ਐਸ.ਏ.ਐਸ ਨਗਰ ਵਿਚ ਇਸ ਵੇਲੇ ਕੁਲ 55 ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਟੀਕੇ ਲਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਿਕਰਾਂਤ ਨਾਗਰਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਵੇਲੇ ਜਿਲ਼੍ਹੇ ਵਿਚ ਕੋਵਿਡ ਰੋਕੂ ਦਵਾਈ ਦੀ ਕੋਈ ਘਾਟ ਨਹੀਂ ਹੈ ਅਤੇ ਸਾਰੇ ਯੋਗ ਲਾਭਪਾਤਰੀਆਂ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਦਸਿਆ ਕਿ ਇਸ ਵੇਲੇ ਜ਼ਿਲ੍ਹਾ ਭਰ ਵਿਚ 11 ਪੱਕੇ ਅਤੇ 44 ਆਰਜ਼ੀ ਟੀਕਾਕਰਨ ਕੇਂਦਰ ਚੱਲ ਰਹੇ ਹਨ।

ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਨੂੰ ਟੀਕਾਕਰਨ ’ਚ ਮਿਲੇਗੀ ਪਹਿਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਉਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿਚ ਐਲਾਨ ਕੀਤਾ ਹੈ ਕਿ ਪੰਜਾਬ ਤੋਂ ਪੜ੍ਹਾਈ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ (18-45 ਉਮਰ ਗਰੁੱਪ) ਟੀਕਾਕਰਨ ਦੀ ਪ੍ਰਕਿਰਿਆ ਵਿੱਚ ਪਹਿਲ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿਖਿਆ ਵਿਭਾਗਾਂ ਨੂੰ ਇਸ ਸਬੰਧੀ ਨੋਟਿਸ ਦਿਤੇ ਹਨ ਕਿ ਉਹ ਜ਼ਿਲ੍ਹਿਆਂ ਨੂੰ 10 ਫ਼ੀ ਸਦੀ ਖ਼ੁਰਾਕਾਂ ਦੀ ਵਰਤੋਂ 18-45 ਉਮਰ ਵਰਗ ਦੀਆਂ ਤਰਜੀਹੀ ਸ਼ੇ੍ਰਣੀਆਂ ਲਈ ਕਰਨ ਦੀ ਆਗਿਆ ਦੇਣ।

ਅਦਾਲਤ ਦਾ ਨਿਜੀ ਸਕੂਲਾਂ ਨੂੰ ਸਾਲਾਨਾ ਫ਼ੀਸ ਦੀ ਆਗਿਆ ਦੇਣ ਵਾਲੇ ਹੁਕਮ ’ਤੇ ਰੋਕ ਲਾਉਣੋਂ ਇਨਕਾਰ

ਪਟਿਆਲਾ ਵਿਚ ਕੋਵਿਡ ਕਾਰਨ 6 ਮੌਤਾਂ, 159 ਨਵੇਂ ਕੇਸ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਐਤਵਾਰ ਛੁੱਟੀ ਹੋਣ ਦੇ ਬਾਵਜੂਦ ਵੀ ਕੋਵਿਡ ਟੀਕਾਕਰਨ ਪ੍ਰੀਕਿਰਿਆ ਆਮ ਵਾਂਗ ਜਾਰੀ ਰਹੀ ਅਤੇ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 1526 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,46,809 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਹੋਈ ਵੈਕਸੀਨ ਨਾਲ ਕੱਲ ਮਿਤੀ 31 ਮਈ ਦਿਨ ਸੋਮਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ

ਸਮਾਣਾ ਦੀ ਗਊਸ਼ਾਲਾ ਵਿਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ

ਸਮਾਣਾ ਦੀ ਗਊਸ਼ਾਲਾ ਵਿਚ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੀ ਮੌਕੇ ’ਤੇ ਮੌਜੂਦ ਸਨ। ਉਨ੍ਹਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਕਮਿਸ਼ਨ ਵੱਲੋਂ ਗਊਧਨ ਦੀ ਭਲਾਈ ਲਈ ਤਾਂ ਕਾਰਜ ਕੀਤੇ ਜਾਂਦੇ ਹਨ ਪਰ ਹੁਣ ਕੋਰੋਨਾਵਾਇਰਸ ਤੋਂ ਬਚਾਉਣ ਲਈ ਗਊਧਨ ਦੀ ਸੰਭਾਲ ਕਰਨ ਵਾਲਿਆਂ ਦਾ ਬਚਾਅ ਕਰਨਾ ਵੀ ਬੇਹੱਦ ਜ਼ਰੂਰੀ ਹੈ।

ਪੰਜਾਬ ਵਿਚ ਕੋਰੋਨਾ ਦੀ ਸਥਿਤੀ ਜਾਣੋ

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਪਾਬੰਦੀਆਂ 10 ਜੂਨ ਤਕ ਵਧਾ ਦਿੱਤੀਆਂ ਗਈਆਂ ਹਨ। ਪਰ ਇਸ ਦੇ ਬਾਵਜੂਦ ਫਿਲਹਾਲ ਨਵੇਂ ਕੇਸਾਂ ਦਾ ਕਾਫਲਾ ਰੁਕ ਨਹੀਂ ਰਿਹਾ। ਪੰਜਾਬ 'ਚ ਦਿਨ ਬਾ ਦਿਨ Corona ਦੇ ਕੇਸ ਸਾਹਮਣੇ ਆ ਰਹੇ ਹਨ। ਸ਼ੁੱਕਰਵਾਰ ਪੰਜਾਬ 'ਚ 3,724 ਨਵੇਂ ਕੋ

ਸੁਖਬੀਰ ਸਿੰਘ ਬਾਦਲ ਵੱਲੋਂ ਸਮਾਜ ਸੇਵੀ ਸੰਗਠਨਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਮਾਜ ਸੇਵੀ ਸੰਗਠਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿਚ ਲੋਕਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਅਤੇ ਉਹਨਾਂ ਨੇ ਮਦਦ ਲਈ ਕਾਂਗਰਸੀ  ਨੇਤਾਵਾਂ ਵੱਲੋਂ ਵੀ ਕੀਤੀ ਗਈ ਪੇਸ਼ਕਸ਼ ਠੁਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਾਲੀ ਕਨਫੈਡਰੇਸ਼ਨ ਆਫ ਕਾਲਜਿਜ਼ ਐਂਡ ਸਕੂਲਜ਼ ਵੱਲੋਂ ਹਜ਼ਾਰਾਂ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਤੇ ਆਪਣੇ ਨਰਸਿੰਗ ਕਾਲਜਾਂ ਵਿਚ ਕੋਰੋਨਾ ਕੇਅਰ ਸੈਂਟਰ ਬਣਾਉਣ ਲਈ 15 ਦਿਨ ਪਹਿਲਾਂ ਕੀਤੀ ਗਈ ਪੇਸ਼ਕਸ਼ ਬਾਰੇ ਕੋਈ ਹੁੰਗਾਰਾ ਨਹੀਂ ਭਰਿਆ।

ਕੋਰੋਨਾ ਅਪਡੇਟ : ਬੀਤੇ ਚੌਵੀ ਘੰਟਿਆਂ ਵਿਚ ਸਾਹਮਣੇ ਆਏ 2,8 ਹਜ਼ਾਰ 714 ਨਵੇਂ ਮਾਮਲੇ

ਬੀਤੇ ਚੌਵੀ ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ ਮਾਮਲਿਆਂ ਵਿਚ ਵਾਧਾ ਦੇਖਿਆ ਗਿਆ ਹੈ। ਪਿਛਲੇ ਮਹੀਨੇ ਤੋਂ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਚਲਦਿਆਂ ਸੋਮਵਾਰ ਨੂੰ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2 ਲੱਖ ਤੋਂ ਹੇਠਾਂ ਸੀ। ਜਦਕਿ ਬੀਤੇ ਚੌਵੀ ਘੰਟਿਆਂ ਵਿਚ 2 ਲੱਖ 8 ਹਜ਼ਾਰ 714 ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਰੀਜ਼ ਠੀਕ ਵੀ ਹੋ ਰਹੇ ਹਨ ਜਿਨ੍ਹਾਂ ਦੇ ਅੰਕੜਾ 2 ਲੱਖ 95 ਹਜ਼ਾਰ 85 ਹੈ।

ਆਕਸੀਜ਼ਨ ਸਿਲੰਡਰ ਫ਼ਟਣ ਕਾਰਨ ਨੌਜਵਾਨ ਦੀ ਮੌਤ

ਜ਼ਿਲ੍ਹੇ ਦੇ ਪਿੰਡ ਵਹਿਣੀਵਾਲ ਵਿਖੇ ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਘਰ ਛੱਡਣ ਗਏ ਐਂਬੂਲੈਂਸ ਦੇ ਡਰਾਇਵਰ ਦੀ ਆਕਸੀਜਨ ਸਿਲੰਡਰ ਫਟਣ ਕਾਰਨ ਮੌਤ ਹੋ ਜਾਣ ਦਾ ਪਤਾ ਲੱਗਾ ਹੈ ਜਦਕਿ ਇਸ ਹਾਦਸੇ ਵਿਚ ਦੋ ਜ਼ਖ਼ਮੀ ਹੋ ਗਏ ਹਨ। ਸਥਾਨਕ ਸਰਕਾਰੀ ਹਸਪਤਾਲ ਮੋਗਾ ਵਿਖੇ ਮਿ੍ਰਤਕ ਨੌਜਵਾਨ ਦੇ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਹਸਪਤਾਲ ਵਿਖੇ 19 ਸਾਲਾ ਦੇ ਸਤਨਾਮ ਸਿੰਘ ਜੋ ਕਿ ਇਕ ਪ੍ਰਾਈਵੇਟ ਐਂਬੂਲੈਂਸ ’ਤੇ ਡਰਾਇਵਰ ਸੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀਤੀ ਰਾਤ ਉਸ ਨੂੰ ਫ਼ੌਨ ਆਇਆ ਕਿ ਹਲਕਾ ਧਰਮਕੋਟ ਦੇ ਪਿੰਡ ਵਹਿਣੀਵਾਲ ਵਿਖੇ ਇਕ

ਕੋਵਿਡ ਮਹਾਂਮਾਰੀ ਦੌਰਾਨ ਸਰਕਾਰੀ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ 'ਚ ਸੇਵਾ ਕੇਂਦਰ ਨਿਭਾਅ ਰਹੇ ਨੇ ਅਹਿਮ ਭੂਮਿਕਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਹਰ ਤਰਾਂ ਦੀਆਂ ਸਰਕਾਰੀ ਸੇਵਾਵਾਂ ਦੇਣ ਦੇ ਮਕਸਦ ਨਾਲ ਸੇਵਾ ਕੇਂਦਰਾਂ ਦੀਆਂ ਸੇਵਾਵਾਂ 'ਚ ਸਮੇਂ ਸਮੇਂ 'ਤੇ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪੁੱਜਦਾ ਕੀਤਾ ਜਾਵੇ, ਇਸੇ ਮਕਸਦ ਨੂੰ ਪੂਰਾ ਕਰਨ ਲਈ 25 ਮਹਿਕਮਿਆਂ ਨਾਲ ਸਬੰਧਿਤ ਲਗਭਗ 300 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਸਫਲਤਾ ਪੂਰਵਕ ਚੱਲ ਰਹੀਆਂ ਹਨ।

ਪੰਜਾਬ ਵਿਚ Black Fungus ਦਾ ਅੰਕੜਾ 110 ਤਕ ਪੁੱਜਾ

ਚੰਡੀਗੜ੍ਹ : ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਤਾਂ ਜਾਰੀ ਹੀ ਹੁਣ ਬਲੈਕ ਫ਼ੰਗਸ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ। ਇਸੇ ਲੜੀ ਵਿਚ ਪੰਜਾਬ ਵਿਚ ਹੁਣ ਬਲੈਕ ਫ਼ੰਗਸ ਦੇ ਵੱਧ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬਲੈਕ ਫੰਗਸ ਨਾਲ ਹੁਣ ਤੱਕ 10 

ਮੁਕਤਸਰ ਵਿਚ Black Fungus ਕਾਰਨ ਇਕ ਦੀ ਮੌਤ, ਅੰਮ੍ਰਿਤਸਰ ਵਿੱਚ ਮਿਲੇ ਤਿੰਨ ਹੋਰ ਕੇਸ

ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ : ਕੋਰੋਨਾ ਦੇ ਬਾਅਦ ਹੁਣ ਬਲੈਕ ਫੰਗਸ  Black Fungus ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਹ ਹਾਲ ਇਕੱਲੇ ਪੰਜਾਬ ਦਾ ਨਹੀਂ ਸਗੋਂ ਪੂਰੇ ਦੇਸ਼ ਵਿਚ ਹੀ ਬਲੈਕ ਫ਼ੰਗਸ ਤੇਜੀ ਨਾਲ ਫ਼ੈਲ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਸ਼੍ਰੀ ਮੁਕਤਸਰ ਸਾ

ਕਰੋਨਾ ਮਰੀਜ਼ਾਂ ਲਈ ਸਹਾਈ ਸਿੱਧ ਹੋ ਰਿਹਾ ਹੈ ਆਈ.ਵੀ.ਆਰ. ਕਾਲਿੰਗ ਸਿਸਟਮ

ਘਰਾਂ ਵਿੱਚ ਇਕਾਂਤਵਾਸ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਸਿਹਤ ਸਥਿਤੀ 'ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਾਨਾ ਇਨਟਰੈਕਟਿਵ ਵੁਆਇਸ ਰਿਸਪੌਂਸ (ਆਈ.ਵੀ.ਆਰ.) ਕਾਲ ਪ੍ਰਣਾਲੀ ਰਾਹੀਂ ਰਾਬਤਾ ਰੱਖਿਆ ਜਾ ਰਿਹਾ ਹੈ ਤੇ ਘਰਾਂ ਵਿੱਚ ਇਕਾਂਵਾਸ ਮਰੀਜ਼ਾਂ ਰੋਜ਼ਾਨਾਂ ਇੱਕ ਵਾਰ ਕਾਲਜ਼ ਹੁੰਦੀਆਂ ਹਨ। 20 ਮਈ ਤੱਕ ਜ਼ਿਲ੍ਹੇ ਵਿੱਚ 6,879 ਮਰੀਜ਼ ਇਕਾਂਤਵਾਸ ਸਨ, ਜਿਨ੍ਹਾਂ ਨਾਲ ਇਸ ਕਾਲ ਪ੍ਰਣਾਲੀ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਦਾ ਰਾਬਤਾ ਕਾਇਮ ਹੈ।

ਪੰਜਾਬ ਵਿਚ ਕੋਰੋਨਾ ਕਾਰਨ 208 ਮੌਤਾਂ

ਪੰਜਾਬ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ ਕੋਰੋਨਾ ਕਾਰਨ 208 ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ। ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਕ ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਨ 6407 ਪਾਜ਼ੇਟਿਵ ਮਾਮਲੇ ਮਿਲੇ ਹਨ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ ਪਿਛਲੇ ਚੌਵੀ ਘੰਟਿਆਂ ਦੌਰਾਨ 7872 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਸ ਤੋਂ ਇਲਾਵਾ 5 ਮਰੀਜ਼ਾਂ ਨੂੰ ਆਈਸੀਯੂ ’ਤੇ ਰਖਿਆ ਗਿਆ ਹੈ ਅਤੇ 4 ਮਰੀਜ਼ ਵੈਂਟੀਲੇਟਰ ’ਤੇ ਹਨ।

‘ਕੋਰੋਨਾ’ ਤੋਂ ਬਾਅਦ ਹੁਣ ‘ਬਲੈਕ ਫ਼ੰਗਸ’ ਦਾ ਗੰਭੀਰ ਖ਼ਤਰਾ!

ਕੋਰੋਨਾ ਤੋਂ ਬਾਅਦ ਹੁਣ ਨਵੀਂ ਮਹਾਂਮਾਰੀ ਦਾ ਖ਼ਤਰਾ ਖੜਾ ਹੋ ਗਿਆ ਹੈ। ਬਲੈਕ ਫ਼ੰਗਸ ਨਾਮੀ ਮਹਾਂਮਾਰੀ ਨੂੰ ਹਰਿਆਣਾ ਸਰਕਾਰ ਨੇ ਨੋਟੀਫ਼ਾਈਡ ਬੀਮਾਰੀ ਐਲਾਨ ਦਿਤਾ ਹੈ ਅਤੇ ਰਾਜਸਥਾਨ ਸਰਕਾਰ ਨੇ ਵੀ ਅਜਿਹਾ ਹੀ ਐਲਾਨ ਕਰ ਦਿਤਾ ਹੈ। ਇਸ ਦਾ ਮਤਲਬ ਹੈ ਕਿ ਇਸ ਬੀਮਾਰੀ ਦਾ ਕੋਈ ਵੀ ਕੇਸ ਆਉਣ ’ਤੇ ਸਰਕਾਰ ਨੂੰ ਸੂਚਨਾ ਦੇਣੀ ਪਵੇਗੀ ਤਾਕਿ ਇਸ ਨਾਲ ਸਿੱਝਣ ਦੀ ਨੀਤੀ ਬਣਾਈ ਜਾ ਸਕੇ। ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਨੂੰ ਇਹ ਬੀਮਾਰੀ ਹੋ ਰਹੀ ਹੈ। 

ਕੋਰੋਨਾ ਕਾਰਨ ਮੋਹਾਲੀ ਦਾ ਪਿੰਡ ਬਲੌਂਗੀ ਕੀਤਾ ਸੀਲ

ਮੋਹਾਲੀ : ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ, ਬੇਸ਼ੱਕ ਦੇਸ਼ ਪੱਧਰ ਉਤੇ ਕੋਰੋਨਾ ਦੇ ਮਾਮਲਿਆਂ ਵਿਚ ਕਮੀ ਆ ਰਹੀ ਹੈ ਪਰ ਇਥੇ ਦਸ ਦਈਏ ਕਿ ਮੌਤਾਂ ਦੀ ਦਰਾਂ ਵਿਚ ਕਮੀ ਵੇਖਣ ਨੂੰ ਨਹੀਂ ਮਿਲ ਰਹੀ। ਹੁਣ ਐਸਏਐਸ ਨਗਰ ਮੋਹਾਲੀ ਦੇ ਇਲਾਕੇ ਬਲੌਂਗੀ ਪਿੰਡ ਨੂੰ ਪ੍ਰਸ਼ਾਸਨ ਨੇ ਪੂਰੀ

Corona ਕਾਰਨ ਬਲੈਕ ਫੰਗਸ ਦੀ ਬਿਮਾਰੀ ਪਟਿਆਲਾ ਪੁੱਜੀ

ਪਟਿਆਲਾ : ਅੱਜ ਸਵੇਰੇ ਸਵੇਰੇ ਖ਼ਬਰ ਆਈ ਹੈ ਕਿ ਪਟਿਆਲਾ ਵਿਚ ਕੋਰੋਨਾ ਕਾਰਨ ਕਾਲੇ ਰੰਗ ਦੀ ਉੱਲੀ ਨੇ 4 ਲੋਕਾਂ ਦੀ ਜਾਨ ਲੈ ਲਈ ਹੈ। ਦਰਅਸਲ  ਜਾਣਕਾਰੀ ਅਨੁਸਾਰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਅਜਿਹੇ ਚਾਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਦੋ ਕੋਰੋਨਾ ਤੇ ਬਲੈਕ ਫੰਗ

ਪੰਜਾਬ ਵਿੱਚ ਕਰੋਨਾ ਕਾਰਨ 202 ਮੌਤਾਂ, 7038 ਨਵੇਂ ਮਾਮਲੇ ਸਾਹਮਣੇ ਆਏ

ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ 7038 ਕਰੋਨਾ ਪਾਜ਼ੇਟਿਵ ਮਾਮਲੇ ਪ੍ਰਾਪਤ ਹੋਏ ਹਨ ਅਤੇ 202 ਮਰੀਜ਼ਾਂ ਨੇ ਇਸ ਨਾਮੁਰਾਦ ਬੀਮਾਰੀ ਕਾਰਨ ਦਮ ਤੋੜ ਦਿੱਤਾ। ਇਸ ਤੋਂ ਇਲਾਵਾ 9059 ਦੇ ਕਰੀਬ ਮਰੀਜ਼ ਸਿਹਤਯਾਬ ਹੋਏ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਆਈ.ਸੀ.ਯੂ. ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ 7 ਅਤੇ 10 ਮਰੀਜ਼ ਵੈਂਟੀਲੇਟਰ ’ਤੇ ਹਨ। ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਲੁਧਿਆਣਾ ਵਿਚ 942, ਜਲੰਧਰ ਵਿਚ 673, ਐਸ.ਏ.ਐਸ. ਨਗਰ ਵਿਚ 542, ਪਟਿਆਲਾ ਵਿੱਚ 367, ਅੰਮਿ੍ਰਤਸਰ

ਤੌਕਤੇ ਦੇ ਚਲਦਿਆਂ ਮੁੰਬਈ ਵਿਚ ਰੋਕਿਆ ਕੋਵਿਡ19 ਟੀਕਾਕਰਨ ਅਭਿਆਨ

ਮੁੰਬਈ ਨਗਰਪਾਲਿਕਾ ਨੇ ਚਕਰਵਾਤੀ ਤੂਫ਼ਾਨ ਤੌਕਤੇ ਨੂੰ ਲੈ ਕੇ ਜਾਰੀ ਚਿਤਾਵਨੀ ਦੇ ਚਲਦਿਆਂ ਕੋਵਿਡ 19 ਟੀਕਾਕਰਨ ਅਭਿਆਨ ਨੂੰ 17 ਮਈ ਨੂੰ ਵੀ ਰੋਕ ਰੱਖਣ ਦਾ ਫ਼ੈਸਲਾ ਲਿਆ ਹੈ। ਨਗਰਪਾਲਿਕਾ ਮੁਖੀ ਇਕਬਾਲ ਸਿੰਘ ਚਹਿਲ ਨੇ ਇਹ ਜਾਣਕਾਰੀ ਦਿਤੀ। ਬੀ.ਐਮ.ਸੀ. ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਭਾਰਤ ਮੌਸਮ ਵਿਗਿਆਨ ਵਿਭਾਗ ਦੀ ਚੱਕਰਵਾਤ ਸਬੰਧੀ ਚਿਤਾਵਨੀ ਨੂੰ ਧਿਆਨ ਵਿੱਚ ਰਖਦੇ ਹੋਏ 15 ਅਤੇ 16 ਮਈ ਨੂੰ ਕੋਈ ਟੀਕਾਕਰਨ ਨਹੀਂ ਕੀਤਾ ਜਾਵੇਗਾ।

ਦੇਸ਼ ਵਿਚ ਕੋਰੋਨਾ ਦੀ ਰਫ਼ਤਾਰ ਥੋੜੀ ਘਟੀ, ਇਕ ਦਿਨ ਵਿਚ 3.11 ਲੱਖ ਨਵੇਂ ਮਾਮਲੇ

ਭਾਰਤ ਵਿਚ 25 ਦਿਨਾਂ ਦੇ ਬਾਅਦ ਇਕ ਦਿਨ ਵਿਚ ਕੋਵਿਡ-19 ਦੇ ਸਭ ਤੋਂ ਘੱਟ 3.11 ਲੱਖ ਮਾਮਲੇ ਸਾਹਮਣੇ ਆਏ ਹਨ ਜਦਕਿ 4077 ਹੋਰ ਲੋਕਾਂ ਦੀ ਜਾਨ ਚਲੀ ਗਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 2,70282 ’ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਇਕ ਦਿਨÇ ਵਚ 3,11,170 ਮਰੀਜ਼ ਪੀੜਤ ਮਿਲੇ ਹਨ ਜਿਸ ਨਾਲ ਦੇਸ਼ ਵਿਚ ਲਾਗ ਦੇ ਕੁਲ ਮਾਮਲੇ

ਸਿਵਲ ਸਰਜਨ ਵਲੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਕਰਨ ਦੀ ਅਪੀਲ

 ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਕੋਵਿਡ-19 ਮਹਾਂਮਾਰੀ ਤੋਂ ਠੀਕ ਹੋਏ ਮਰੀਜ਼ਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕੋਵਿਡ-19 ਪੀੜਤਾਂ ਨੂੰ ‘ਫ਼ਤਿਹ ਕਿੱਟਾਂ’ ਮੁਹਈਆ ਕਰਵਾਈਆਂ ਗਈਆਂ ਹਨ, ਉਨ੍ਹਾਂ ਵਿਚਲੇ ‘ਆਕਸੀਮੀਟਰ’ ਸਿਹਤ ਵਿਭਾਗ ਨੂੰ ਵਾਪਸ ਕੀਤੇ ਜਾਣ ਤਾਕਿ ਇਹ ਲੋੜਵੰਦ ਮਰੀਜ਼ਾਂ ਨੂੰ ਦਿਤੇ ਜਾ ਸਕਣ। ਉਨ੍ਹਾਂ ਦਸਿਆ ਕਿ ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਤਾਜ਼ਾ ਵਾਧੇ ਕਾਰਨ ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿੱਚ ਭਾਰੀ ਕਮੀ ਆਈ ਹੈ,

ਪਲਸ ਆਕਸੀਮੀਟਰ ਵਾਪਸ ਕਰਕੇ ਕੋਰੋਨਾ ਵਿਰੁੱਧ ਜੰਗ ਵਿੱਚ ਸਿਹਤ ਵਿਭਾਗ ਦਾ ਦਿਓ ਸਾਥ : ਸਿਵਲ ਸਰਜਨ

ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਸ਼ੁਰੂ ਹੋਣ ਤੋਂ ਘਰਾਂ ਵਿੱਚ ਇਕਾਂਤਵਾਸ ਕੋਰੋਨਾ ਮਰੀਜਾਂ ਲਈ ਲਗਭਗ ਇੱਕ ਲੱਖ ਕੋਰੋਨਾ ਫਤਿਹ ਕਿੱਟਾਂ ਸਿਹਤ ਕਰਮਚਾਰੀਆਂ ਦੁਆਰਾ ਘਰਾਂ ਵਿੱਚ ਉਪਲੱਬਧ ਕਰਵਾਈਆਂ ਜਾ ਚੁੱਕੀਆਂ ਹਨ। ਇਨਾਂ ਫਤਿਹ ਕਿੱਟਾਂ ਵਿੱਚ ਮਰੀਜ ਦੇ ਘਰ ਵਿੱਚ ਇਲਾਜ ਲਈ ਦਵਾਈਆਂ ਪਲਸ ਆਕਸੀਮੀਟਰ ਡਿਜੀਟਲ ਥਰਮਾਮੀਟਰ, ਮਾਸਕ ਸਟੀਮਰ ਅਤੇ ਜਾਗਰੂਕਤਾ ਸਮੱਗਰੀ ਉਪਲੱਬਧ ਕਰਵਾਈ ਗਈ ਹੈ। 

ਪੰਜਾਬ ’ਚ ਕੋਰੋਨਾਵਾਇਰਸ ਕਾਰਨ 217 ਮੌਤਾਂ

ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 6867 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਜਦਕਿ 217 ਦੇ ਕਰੀਬ ਮਰੀਜ਼ਾਂ ਨੇ ਦਮ ਤੋੜਿਆ ਹੈ। ਦੂਜੇ ਪਾਸੇ 8125 ਦੇ ਕਰੀਬ ਮਰੀਜ਼ ਸਿਹਤਯਾਬ ਹੋਏ ਹਨ। ਇਸ ਤੋਂ ਇਲਾਵਾ ਆਈ.ਸੀ.ਯੂ. ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ 4 ਦੇ ਕਰੀਬ ਹੈ ਅਤੇ 7 ਮਰੀਜ਼ਾਂ ਨੂੰ ਵੈਂਟੀਲੇਟਰ ’ਤੇ ਰਖਿਆ ਗਿਆ ਹੈ। 

ਕੇਂਦਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਪੰਜਾਬ ਸਰਕਾਰ: ਮੁੱਖ ਸਕੱਤਰ

 ਮੈਡੀਕਲ ਆਕਸੀਜਨ ਦੀ ਵੱਧਦੀ ਮੰਗ ਅਤੇ ਪੂਰਤੀ ਵਿਚਲੇ ਖੱਪੇ ਨੂੰ ਭਰਨ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਤਾਂ ਜੋ ਜ਼ਿੰਦਗੀ ਬਚਾਊ ਇਸ ਗੈਸ ਦੀ ਲੋੜੀਂਦੀ ਸਪਲਾਈ ਪੰਜਾਬ ਨੂੰ ਮਿਲਦੀ ਰਹੇ। ਇਸ ਤੋਂ ਇਲਾਵਾ ਆਪਣੇ ਪੱਧਰ `ਤੇ ਪੰਜਾਬ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਤੋਂ ਆਕਸੀਜਨ ਟੈਂਕਰ ਲਿਆਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰ ਦਿੱਤਾ ਹੈ।

18 ਤੋਂ 44 ਸਾਲ ਤੱਕ ਦੇ ਸਹਿ-ਬਿਮਾਰੀ ਯੁਕਤ ਵਿਅਕਤੀਆਂ ਦਾ ਟੀਕਾਕਰਨ 17 ਮਈ ਤੋਂ : ਸਿਵਲ ਸਰਜਨ

 ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਰਨਾਲਾ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ‘ਤੇ 17 ਮਈ (ਸੋਮਵਾਰ) ਤੋਂ ਉਮਰ 18 ਤੋਂ 44 ਸਾਲ ਤੱਕ ਸਹਿ-ਬਿਮਾਰੀ ਯੁਕਤ (3o-morbid) ਦੇ ਵਿਅਕਤੀਆਂ ਦਾ ਟੀਕਾਕਰਨ ਸਿਹਤ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਨੇ ਦਿੱਤੀ। ਉਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੰਧੂ ਪੱਤੀ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਪਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੰਗਰੂਰ ਰੋਡ, ਧਨੌਲਾ, ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਮਹਿਲ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨਵੀਂ ਬਿਲਡਿੰਗ ਭਦੌੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੋ-ਐਡ) ਚੰਨਣਵਾਲ ਵਿਖੇ ਇਹ ਟੀਕਾਕਰਨ ਕੀਤਾ ਜਾਵੇਗਾ।

ਬੰਗਾਲ ਵਿੱਚ 30 ਮਈ ਤੱਕ ਲੱਗੇਗਾ ਸੰਪੂਰਨ ਲਾਕਡਾਊਨ

ਦੇਸ਼ ਵਿੱਚ ਕਰੋਨਾ ਦੇ ਕਹਿਰ ਦੇ ਚਲਦਿਆਂ ਪੱਛਮੀ ਬੰਗਾਲ ਵਿੱਚ 30 ਮਈ ਤੱਕ ਦੇ ਸੰਪੂਰਨ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਬੰਗਾਲ ਵਿੱਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰਾ ਕੁੱਝ ਬੰਦ ਰਹੇਗਾ। ਇਸ ਤੋਂ ਇਲਾਵਾ ਕਰਿਆਨਾ ਅਤੇ ਸਬਜ਼ੀ ਦੀਆਂ ਦੁਕਾਨਾਂ ਵੀ ਸਵੇਰੇ 7 ਵਜੇ ਤੋਂ ਲੈ ਕੇ 10 ਵਜੇ ਤੱਕ ਸਿਰਫ਼ ਤਿੰਨ ਘੰਟਿਆਂ ਲਈ ਹੀ ਖੁੱਲ੍ਹਣਗੀਆਂ ਅਤੇ ਬੈਂਕ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ।

ਕਰੋਨਾ ਤੋਂ ਰਾਹਤ : ਦੇਸ਼ ਵਿੱਚ ਕਰੋਨਾ ਮਾਮਲਿਆਂ ਵਿੱਚ ਗਿਰਾਵਟ

ਕਰੋਨਾ ਨੇ ਜਿਥੇ ਦੇਸ਼ ਵਿੱਚ ਕਹਿਰ ਮਚਾਇਆ ਹੋਇਆ ਅਤੇ ਦਿਨ ਬ ਦਿਨ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਚਲਦਿਆਂ ਰਾਹਤ ਦੀਆਂ ਖ਼ਬਰਾਂ ਵੀ ਸਾਹਮਣੇ ਆਉਣ ਲਗੀਆਂ ਹਨ। ਰਾਹਤ ਭਰੀ ਖ਼ਬਰ ਇਹ ਹੈ ਕਿ ਕਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਪਿਛਲੇ ਹਫ਼ਤੇ ਵਿੱਚ ਪਾਜ਼ੇਟਿਵ ਦਰ ਵਿੱਚ 5.6 ਦੀ ਗਿਰਾਵਟ ਵੇਖੀ ਗਈ ਹੈ। 9 ਮਈ ਦੇ ਨੇੜੇ ਪਾਜ਼ੇਟਿਵ ਦਰ 24.9 ਸੀ ਅਤੇ 14 ਮਈ ਨੂੰ ਘਟ ਕੇ 19.3 ਰਹਿ ਗਈ ਹੈ।