ਜ਼ਿਲਾ ਬਰਨਾਲਾ ਪ੍ਰਸ਼ਾਸਨ ਵੱਲੋਂ ਕਰੋਨਾ ਵਾਇਰਸ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਉਣ ਲਈ ਐਨਐਸਐਸ ਵਲੰਟੀਅਰ ਹੁਣ ਵੱਡੀ ਭੂਮਿਕਾ ਨਿਭਾਉਣਗੇ, ਜਿਨਾਂ ਵੱਲੋਂ ਦੁਕਾਨਾਂ ਅਤੇ ਅਹਿਮ ਜਨਤਕ ਥਾਵਾਂ ’ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਕਰੋਨਾ ਵਲੰਟੀਅਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਇਸ ਮਹਾਮਾਰੀ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਵਲੰਟੀਅਰ ਆਪਣੀ ਸੁਰੱਖਿਆ ਦਾ ਵੀ ਪੂਰਾ ਧਿਆਨ ਰੱਖਣ।