ਸੂਬੇ ਦੇ ਪਿੰਡਾਂ ਵਿੱਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨੂੰ ਨਜਿੱਠਣ ਲਈ ਰਾਜ ਭਰ ਵਿੱਚ ਛੱਪੜਾਂ ਦੀ ਸਫਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡਾਂ ਵਿੱਚ ਛੱਪੜਾਂ ਦਾ ਗੰਦਾ ਪਾਣੀ ਕੱਢਣ, ਗਾਰ ਕੱਢਣ ਅਤੇ ਨਵੀਨੀਕਰਨ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।